Written by Dr. Devinder Singh Sekhon PhD 30 December 2012
SHABADS OF HISTORICAL SIGNIFICANCE
(1) Jaisi Mein Aaway Khusm Ki Baani
ਤਿਲੰਗ ਮ:1॥ ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨ ਵੇ ਲਾਲੋ॥ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ॥ ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ॥ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ॥ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ॥ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ॥ ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ॥ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸਪੁਰੀ ਵਿਚਿ ਆਖੁ ਮਸੋਲਾ॥ ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ॥ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇਗੁ ਮਸੋਲਾ॥ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ॥ ਆਵਨਿ ਅਠਤਰੈ ਜਾਨਿ ਸਤਾਨਵੈ ਹੋੁਰ ਭੀ ਉਠਸੀ ਮਰਦ ਕਾ ਚੇਲਾ॥ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ॥Written by DSS 04 December 2012
SHABADS A TO B
(1) Aao Ji Tu Aao Hamaaray
ਮਾਰੂ ਮ:5॥ ਤੂ ਆਉ ਹਮਾਰੈ ਹਰਿ ਜਸੁ ਸ੍ਰਵਨ ਸੁਨਾਵਨਾ॥ਰਹਾਉ॥ਤੁਧੁ ਆਵਤ ਮੇਰਾ ਮਨੁ ਤਨੁ ਹਰਿਆ ਹਰਿ ਜਸੁ ਤੁਮ ਸੰਗਿ ਗਾਵਨਾ॥ ਸੰਤ ਕ੍ਰਿਪਾ ਤੇ ਹਿਰਦੈ ਵਾਸੈ ਦੂਜਾ ਭਾਉ ਮਿਟਾਵਨਾ॥ਭਗਤ ਦਇਆ ਤੇ ਬੁਧਿ ਪਰਗਾਸੈ ਦੁਰਮਤਿ ਦੂਖ ਤਜਾਵਣਾ॥ ਦਰਸਨੁ ਭੇਟਤ ਹੋਤ ਪੁਨੀਤਾ ਪੁਨਰਪਿ ਗਰਭਿ ਨ ਪਾਵਨਾ॥ਨਉ ਨਿਧਿ ਰਿਧਿ ਸਿਧਿ ਪਾਈ ਜੋ ਤੁਮਰੈ ਮਨਿ ਭਾਵਨਾ॥ ਸੰਤ ਬਿਨਾ ਮੈ ਥਾਉ ਨ ਕੋਈ ਅਵਰ ਨ ਸੂਝੈ ਜਾਵਨਾ॥ਮੋਹਿ ਨਿਰਗੁਨ ਕਉ ਕੋਇ ਨ ਰਾਖੈ ਸੰਤਾ ਸੰਗਿ ਸਮਾਵਨਾ॥ਕਹੁ ਨਾਨਕ ਗੁਰਿ ਚਲਤੁ ਦਿਖਾਇਆ ਮਨ ਮਧੇ ਹਰਿ ਹਰਿ ਰਾਵਨਾ॥
Written by Dr. Devinder Singh Sekhon PhD 12 January 2013
SHABADS C to E
C (1) Chaandna Chaandan Aangun Prabh Jeeo
ਮਾਰੂ ਮ:5 ॥ ਚਾਦਨਾ ਚਾਦਨੁ ਆਗਨਿ ਪ੍ਰਭ ਜੀਉ ਅੰਤਰਿ ਚਾਦਨਾ॥ ਆਰਾਧਨਾ ਅਰਾਧਨ ਨੀਕਾ ਹਰਿ ਹਰਿ ਨਾਮ ਅਰਾਧਨਾ॥ ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ॥ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ॥ਜਾਗਨਾ ਜਾਗਨ ਨੀਕਾ ਹਰਿ ਕੀਰਤਨ ਮਹਿ ਜਾਗਨਾ॥ਲਾਗਨਾ ਲਾਗਨੁ ਨੀਕਾ ਗੁਰ ਚਰਣੀ ਮਨੁ ਲਾਗਨਾ॥ ਇਹ ਬਿਧਿ ਤਿਸਹਿ ਪਰਾਪਤੇ ਜਾ ਕੈ ਮਸਤਕਿ ਭਾਗਨਾ॥ ਕਹੁ ਨਾਨਕ ਤਿਸੁ ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸਰਨਾਗਨਾ॥Written by Dr D.S. Sekhon 04 December 2012
SHABADS F to H
(1) Ghoal Ghumaayee Lallna
ਤੁਖਾਰੀ ਛੰਤ ਮ:5॥ ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ॥ਸੁਣਿ ਸਬਦ ਤੁਮਾਰਾ ਮੇਰਾ ਮਨੁ ਭੀਨਾ॥ ਇਹੁ ਮਨੁ ਭੀਨਾ ਜਿਉ ਜਲ ਮੀਨਾ ਲਾਗਾ ਰੰਗੁ ਮੁਰਾਰਾ॥ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ॥ ਸਗਲ ਗੁਣਾ ਕੇ ਦਾਤੇ ਸੁਆਮੀ ਬਿਨਉ ਸੁਨਉ ਇਕ ਦੀਨਾ॥ ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ॥Written by Dr. Devinder Singh Sekhon PhD 05 December 2012
SHABADS K to M
(1) Kirpaa Karou Deen Kay Daatay
ਰਾਮਕਲੀ ਮ:5॥ ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗੁਣੁ ਨ ਬੀਚਾਰਹੁ ਕੋਈ॥ ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ ਕੀ ਗਤਿ ਏਹੀ॥ ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ॥ ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਨ ਵਿਆਪੈ ਕੋਈ॥ਰਹਾਉ॥ ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ ਜੋਤਿ ਸਮਾਈ॥ ਜੈਸਾ ਲਿਖਤੁ ਲਿਖਿਆ ਧੁਰਿ ਕਰਤੈ ਹਮ ਤੈਸੀ ਕਿਰਤਿ ਕਮਾਈ॥ ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣ ਜਾਣਾ॥ ਜਿਨਿ ਦੀਆ ਸੋ ਚਿਤਿ ਨ ਆਵੈ ਮੋਹਿ ਅੰਧੁ ਲਪਟਾਣਾ॥ ਜਿਨਿ ਕੀਆ ਸੋਈ ਪ੍ਰਭੁ ਜਾਣੈ ਹਰਿ ਕਾ ਮਹਲੁ ਅਪਾਰਾ॥ ਭਗਤਿ ਕਰੀ ਹਰਿ ਕੇ ਗੁਣ ਗਾਵਾ ਨਾਨਕ ਦਾਸੁ ਤੁਮਾਰਾ॥
Page 8 of 9
Member Login
Site Content
- ► 2023 (2)
- ► 2021 (2)
- ► 2020 (1)
- ► 2017 (2)
- ► 2016 (3)
- ► 2015 (5)
- ► 2014 (10)
- ► 2013 (17)
- ► 2012 (22)